ਲੁਧਿਆਣਾ, 3 ਮਈ (ਜਸਦੀਪ ਸਿੰਘ, ਵਿਕਰਮ ਵਰਮਾ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕੀਟ ਵਿਗਿਆਨ ਵਿਭਾਗ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਦੇ ਸਹਿਯੋਗ ਨਾਲ ਨਰਮੇ ਵਿੱਚ ਸਰਵਪੱਖੀ ਕੀਟ ਪ੍ਰਬੰਧ ਲਈ ਟ੍ਰੇਨਿੰਗ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਮੌਕੇ ਡਾ: ਮੁਖਤਿਆਰ ਸਿੰਘ ਗਿੱਲ, ਨਿਰਦੇਸ਼ਕ ਪਸਾਰ ਸਿੱਖਿਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਡਾ: ਗਿੱਲ ਨੇ ਕਿਹਾ ਕਿ ਨਰਮੇ ਦਾ ਝਾੜ ਵਧਾਉਣ ਵਿੱਚ ਸਰਵਪੱਖੀ ਕੀਟ ਪ੍ਰਬੰਧ ਦਾ ਅਹਿਮ ਯੋਗਦਾਨ ਹੈ ਇਸ ਤਕਨੀਕ ਨੂੰ ਅਪਨਾਉਣ ਨਾਲ ਕੀੜਿਆਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਹੁੰਦੀ ਹੈ ਅਤੇ ਖਰਚਾ ਵੀ ਘੱਟ ਆਉਂਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਨਹੀਂ ਹੁੰਦਾ ਤੇ ਕਿਸਾਨਾਂ ਨੂੰ ਆਰਥਿਕ ਪੱਖੋਂ ਕਾਫੀ ਫਾਇਦਾ ਹੁੰਦਾ ਹੈ। ਇਸ ਮੌਕੇ ਬੋਲਦਿਆਂ ਡਾ: ਤਰਸੇਮ ਸਿੰਘ, ਜੁਆਇੰਟ ਡਾਇਰੈਕਟਰ ਖੇਤੀਬਾੜੀ ਵਿਭਾਗ ਨੇ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਨਰਮੇ ਦਾ ਝਾੜ ਵਧਾਉਣ ਲਈ ਯੂਨੀਵਰਸਿਟੀ ਦੀ ਆਈ ਪੀ.....